View Details << Back

ਬੱਚਿਆਂ ‘ਚ ਨਿਮੋਨੀਆ ਦੀ ਸਮੇਂ ਸਿਰ ਪਛਾਣ ਜ਼ਰੂਰੀ : ਡਾ. ਮਹੀਪ ਕੌਰ
ਨਿਮੋਨੀਆ ਦੇ ਲੱਛਣ ਦਿਖਣ ‘ਤੇ ਤੁਰੰਤ ਸਿਹਤ ਕੇਂਦਰ ਵਿਖੇ ਜਾਂਚ ਕਰਵਾਈ ਜਾਵੇ- ਐੱਸ. ਐੱਮ. ਓ

ਭਵਾਨੀਗੜ੍ਹ (ਗੁਰਵਿੰਦਰ ਸਿੰਘ)ਸਿਵਲ ਸਰਜਨ ਸੰਗਰੂਰ ਡਾ. ਅਮਰਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਮਹੀਪ ਕੌਰ ਦੀ ਅਗਵਾਈ ਵਿੱਚ ਬੱਚਿਆਂ ਵਿਚ ਨਿਮੋਨੀਆ ਦੀ ਜਲਦ ਪਹਿਚਾਣ ਕਰਕੇ ਉਨ੍ਹਾ ਦੇ ਤੁਰੰਤ ਇਲਾਜ਼ ਲਈ “ਸਾਂਸ” ਪ੍ਰੋਗਰਾਮ ਤਹਿਤ ਜਾਗਰੂਕਤਾ ਪ੍ਰੋਗਰਾਮ ਕੀਤੇ ਜਾ ਰਹੇ ਹਨ ਤਾਂ ਜੋ ਬੱਚਿਆਂ ਚ ਨਿਮੋਨੀਆ ਦੀ ਜਲਦੀ ਪਹਿਚਾਨ ਕਰਕੇ ਸਮੇਂ ਸਿਰ ਇਲਾਜ ਕਰਕੇ ਬੱਚਿਆਂ ਚ ਮੌਤ ਦਰ ਨੂੰ ਘਟਾਇਆ ਜਾ ਸਕੇ। ਡਾ. ਮਹੀਪ ਕੌਰ ਨੇ ਦੱਸਿਆ ਕਿ ਪੰਜਾਬ ਰਾਜ ਵਿਚ “ਸਾਂਸ” ( ਸੋਸ਼ਲ ਅਵੈਅਰਨੈਸ ਐਂਡ ਐਕਸ਼ਨ ਟੂ ਨਿਉਟਰੀਲਾਈਜ ਨਿਮੋਨੀਆ ਸਕਸੈਸਫੁਲੀ) ਪ੍ਰੋਗਰਾਮ ਦਾ ਮੁੱਖ ਮੰਤਵ ਬੱਚਿਆਂ ਵਿੱਚ ਨਿਮੋਨੀਆ ਦੀ ਜਲਦ ਜਾਂਚ ਕਰਕੇ ਪ੍ਰਭਾਵਤ ਬੱਚਿਆਂ ਦਾ ਜਲਦ ਇਲਾਜ ਕਰਨਾ ਹੈ ਤਾਂ ਜੋ ਨਿਮੋਨੀਆ ਕਾਰਣ ਹੋਣ ਵਾਲੀਆਂ ਬੱਚਿਆਂ ਦੀਆਂ ਮੌਤਾਂ ਨੂੰ ਘਟਾਇਆ ਜਾ ਸਕੇ । ਉੁਹਨਾਂ ਕਿਹਾ ਕਿ ਨਿਮੋਨਿਆਂ ਫੇਫੜਿਆਂ ਵਿਚ ਰੋਗਾਣੂਆਂ ਦੀ ਲਾਗ ਨਾਲ ਹੁੰਦਾ ਹੈ ਅਤੇ 5 ਸਾਲ ਤੋ ਘੱਟ ਉਮਰ ਦੇ ਬੱਚਿਆਂ ਦੀ ਮੌਤ ਦਾ ਸਭ ਤੋ ਵੱਡਾ ਕਾਰਨ ਹੈ।ਇਸ ਲਈ ਬੱਚਿਆਂ ਵਿਚ ਨਿਮੋਨੀਆ ਦੇ ਲੱਛਣ ਹੋਣ ਤੇ ਘਰੇਲੂ ਇਲਾਜ਼ ਕਰਾਉਣ ਦੀ ਬਜਾਏ ਤੁਰੰਤ ਨੇੜੇ ਦੇ ਸਰਕਾਰੀ ਸਿਹਤ ਸੰਸਥਾਂ ਨਾਲ ਸੰਪਰਕ ਕਰਕੇ ਇਲਾਜ ਕਰਵਾਇਆ ਜਾਵੇ। ਗੁਰਵਿੰਦਰ ਸਿੰਘ ਬੀ.ਈ.ਈ. ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੀ.ਐੱਚ.ਸੀ. ਭਵਾਨੀਗੜ੍ਹ ਦੇ ਅਧੀਨ ਵੱਖ-ਵੱਖ ਸਿਹਤ ਸੰਸਥਾਵਾਂ ਵਿਖੇ ਸਿਹਤ ਕਰਮਚਾਰੀਆਂ ਵਲੋਂ ਸਾਂਸ ਪ੍ਰੋਗਰਾਮ ਅਧੀਨ ਜਾਗਰੂਕ ਗਤੀਵਿਧੀਆਂ ਜਾਰੀ ਹਨ। ਉਹਨਾਂ ਨੇ ਦੱਸਿਆ ਕਿ ਛੋਟੇ ਬੱਚਿਆਂ ਨੂੰ ਨਿਮੋਨੀਆ ਤੋਂ ਬਚਾਉਣ ਲਈ ਪਹਿਲੇ ਛੇ ਮਹੀਨੇ ਸਿਰਫ਼ ਮਾਂ ਦੇ ਦੁੱਧ ਪਿਲਾਉਣ ,ਬੱਚੇ ਨੂੰ ਨਿੱਘਾ ਰੱਖਣ, ਪ੍ਰਦੂਸ਼ਣ ਰਹਿਤ ਆਲਾ ਦੁਆਲਾ, ਨਿੱਜੀ ਸਾਫ਼ ਸਫ਼ਾਈ ਰੱਖਣਾ ਅਤੇ ਪੂਰਾ ਟੀਕਾਕਰਣ ਕਰਵਾਉਣਾ ਜਰੂਰੀ ਹੈ ਇਸ ਲੜੀ ਤਹਿਤ ਪੀ ਸੀ ਵੀ ਟੀਕਾ ਲਗਵਾਉਣਾ ਵੀ ਜ਼ਰੂਰੀ ਹੈ। ਵਧੇਰੇ ਜਾਣਕਾਰੀ ਦਿੰਦਿਆਂ ਉਹਨਾਂ ਦੱਸਿਆ ਕਿ ਨਿਮੋਨੀਆ ਬਿਮਾਰੀ ਦੇ ਲੱਛਣਾਂ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਬੱਚਿਆਂ ਵਿੱਚ ਖਾਂਸੀ ਅਤੇ ਜੁਕਾਮ ਦਾ ਵੱਧਣਾ, ਸਾਹ ਤੇਜੀ ਨਾਲ ਲੈਣਾ, ਸਾਹ ਲੈਂਦੇ ਸਮੇਂ ਪਸਲੀ ਚੱਲਣਾ ਜਾਂ ਛਾਤੀ ਦਾ ਥੱਲੇ ਧਸਣਾ ਅਤੇ ਗੰਭੀਰ ਲੱਛਣ ਜਿਵੇਂ ਬੱਚੇ ਦਾ ਖਾ-ਪੀ ਨਾ ਸਕਣਾ, ਝੱਟਕੇ ਆਉਣਾ, ਸੁਸਤੀ ਜਾਂ ਨੀਂਦ ਜਿਆਦਾ ਆਉਣਾ ਆਦਿ ਵਾਲੇ ਬੱਚਿਆਂ ਦਾ ਤੁਰੰਤ ਇਲਾਜ਼ ਜਰੂਰੀ ਹੈ।

   
  
  ਮਨੋਰੰਜਨ


  LATEST UPDATES











  Advertisements