ਅਲਪਾਈਨ ਪਬਲਿਕ ਸਕੂਲ, ਭਵਾਨੀਗੜ੍ਹ ਵਿਖੇ ਤੀਆਂ ਦਾ ਤਿਓਹਾਰ ਮਨਾਇਆ
ਵਿਦਿਆਰਥਣਾ ਨੇ ਪੰਜਾਬੀ ਸੱਭਿਆਚਾਰ ਦੀਆ ਵੱਖ ਵੱਖ ਵੰਨਗੀਆ ਕੀਤੀਆ ਪੇਸ਼

ਭਵਾਨੀਗੜ (ਗੁਰਵਿੰਦਰ ਸਿੰਘ) ਬਿਤੇ ਦਿਨੀ ਅਲਪਾਈਨ ਪਬਲਿਕ ਸਕੂਲ ਭਵਾਨੀਗੜ੍ਹ ਵਿਖੇ ਤੀਆਂ ਦਾ ਤਿਓਹਾਰ ਬਹੁਤ ਹੀ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੀਆਂ ਵਿਦਿਆਰਥਣਾਂ ਨੇ ਸੱਭਿਆਚਾਰਕ ਗੀਤਾਂ ਉੱਪਰ ਨੱਚ ਕੇ ਅਤੇ ਬੋਲੀਆਂ ਪਾ ਕੇ ਖੂਬ ਰੰਗ ਬੰਨ੍ਹਿਆ। ਸਕੂਲ ਦੇ ਛੋਟਿਆਂ ਬੱਚਿਆਂ ਨੇ ਪੀਂਘਾਂ ਉੱਤੇ ਝੂਟੇ ਲੈ ਕੇ ਅਨੰਦ ਮਾਣਿਆ। ਇਸ ਸਮੇਂ ਸਾਰਾ ਸਕੂਲ ਪੰਜਾਬੀ ਸੱਭਿਆਚਾਰਕ ਰੰਗ ਵਿੱਚ ਰੰਗਿਆ ਨਜ਼ਰ ਆ ਰਿਹਾ ਸੀ । ਸਕੂਲ ਮੈਨੇਜ਼ਰ ਸ. ਹਰਮੀਤ ਸਿੰਘ ਗਰੇਵਾਲ ਨੇ ਇਸ ਸਮੇਂ ਆਪਣੇ ਵਿਚਾਰ ਸਾਂਝੇ ਕਰਦਿਆਂ ਦੱਸਿਆ ਕਿ ਸਾਡੇ ਅਲੋਪ ਹੋ ਰਹੇ ਪੰਜਬੀ ਵਿਰਸੇ ਨੂੰ ਸੰਭਾਲਣ ਲਈ ਇਸ ਤਰ੍ਹਾਂ ਦੇ ਸੱਭਿਆਚਾਰਕ ਪ੍ਰੋਗਰਾਮ ਹੋਣੇ ਚਾਹੀਦੇ ਹਨ, ਜਿਸ ਨਾਲ ਬੱਚਿਆਂ ਦਾ ਬਹੁ-ਪੱਖੀ ਵਿਕਾਸ ਹੁੰਦਾ ਹੈ ਇਸ ਤੋਂ ਇਲਾਵਾ ਸਕੂਲ ਪ੍ਰਿੰਸੀਪਲ ਸ਼੍ਰੀਮਤੀ ਰੋਮਾ ਅਰੋੜਾ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਵੀਂ ਪੀੜ੍ਹੀ ਨੂੰ ਪੰਜਾਬੀ ਸੱਭਿਆਚਾਰ ਨਾਲ਼ ਜੋੜਨ ਲਈ ਇਹ ਬਹੁਤ ਹੀ ਸ਼ਲਾਘਯੋਗ ਉਪਰਾਲਾ ਹੈ। ਇਸ ਸਮੇਂ ਸਕੂਲ ਡਾਇਰੈਕਟਰ ਸ਼੍ਰੀਮਤੀ ਪਰਮਿੰਦਰ ਕੌਰ ਤੂਰ ਅਤੇ ਸਮੂਹ ਸਟਾਫ਼ ਮੈਂਬਰ ਵੀ ਹਾਜ਼ਰ ਸਨ।