ਵਰਡ ਕੈਸਰ ਕੇਅਰ ਦੇ ਸਹਿਯੋਗ ਨਾਲ ਹੈਰੀਟੇਜ ਪਬਲਿਕ ਸਕੂਲ ਚ ਜਾਗਰੂਕਤਾ ਕੈਪ
450 ਵਿਅਕਤੀਆ ਨੇ ਚੈਕਅਪ ਕਰਵਾ ਲਿਆ ਲਾਹਾ : ਅਨਿਲ ਮਿੱਤਲ

ਭਵਾਨੀਗੜ (ਗੁਰਵਿੰਦਰ ਸਿੰਘ)ਐਸ-ਬੀ-ਆਈ ਕਾਰਡ ਵੱਲੋਂ ਵਰਲਡ ਕੈਂਸਰ ਕੇਅਰ ਦੇ ਸਹਿਯੋਗ ਨਾਲ ਪੂਰੇ ਪੰਜਾਬ ਭਰ ਵਿੱਚ ਸੈਂਕੜੇ ਕੈਂਸਰ ਜਾਂਚ ਅਤੇ ਜਾਗਰੂਕਤਾ ਕੈਂਪ ਲਗਾਤਾਰ ਲਾਏ ਜਾ ਰਹੇ ਹਨ। ਵਰਲਡ ਕੈਂਸਰ ਕੇਅਰ ਦੁਆਰਾ ਡਾ. ਕੁਲਵੰਤ ਸਿੰਘ ਧਾਲੀਵਾਲ (ਵਿਸ਼ਵ ਕੈਂਸਰ ਕੇਅਰ ਦੇ ਗਲੋਬਲ ਅੰਬੈਸਡਰ), ਡਾ. ਜਗਜੀਤ ਸਿੰਘ ਧੂਰੀ (ਚੇਅਰਮੈਨ - ਆਪਣਾ ਪੰਜਾਬ ਫਾਊਂਡੇਸ਼ਨ ਅਤੇ ਸਕੂਲ ਚੇਅਰਮੈਨ ਅਨਿਲ ਮਿੱਤਲ ਦੇ ਸਹਿਯੋਗ ਨਾਲ ਹੈਰੀਟੇਜ ਪਬਲਿਕ ਸਕੂਲ ਭਵਾਨੀਗੜ੍ਹ ਵਿਖੇ 5 ਅਗਸਤ ( ਮੰਗਲਵਾਰ) ਨੂੰ ਕੈਂਸਰ ਜਾਂਚ ਅਤੇ ਜਾਗਰੂਕਤਾ ਕੈਂਪ ( ਸਵੇਰੇ 10:00 ਵਜੇ ਤੋਂ ਸ਼ਾਮ 4:00) ਵਜੇ ਲਗਾਇਆ ਗਿਆ। ਇਸ ਮੋਕੇ ਅਨਿੱਲ ਮਿੱਤਲ ਨੇ ਦੱਸਿਆ ਕਿ ਕੈਂਸਰ ਨਾਮ ਦੀ ਭਿਆਨਕ ਬਿਮਾਰੀ ਦਾ ਇੱਕੋ ਹੀ ਹੱਲ ਹੈ ਕਿ ਜੇਕਰ ਇਸ ਨੂੰ ਮੁੱਢਲੀ ਸਟੇਜ ਉੱਪਰ ਲੱਭ ਲਿਆ ਜਾਵੇ । ਇਹ ਕੈਂਪ ਤੰਦਰੁਸਤ ਲੋਕਾਂ ਲਈ ਹੈ ਤਾਂ ਜੋ ਉਹ ਅਤਿ ਆਧੁਨਿਕ ਮਸ਼ੀਨਾਂ ਰਾਹੀਂ ਆਪਣੇ ਮੈਡੀਕਲ ਟੈਸਟ ਕਰਵਾ ਸਕਣ ਉਹਨਾਂ ਨੇ ਅੱਗੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕੈਂਪ ਦੌਰਾਨ ਵਰਲਡ ਕੈਂਸਰ ਕੇਅਰ ਸੁਸਾਇਟੀ ਦੀਆਂ ਪਹੁੰਚਿਆ ਬੱਸਾਂ ਵਿੱਚ ਮਾਹਿਰ ਡਾਕਟਰ ਅਤੇ ਅਤਿ ਆਧੁਨਿਕ ਉਪਕਰਨ ਮੌਜੂਦ ਸੀ। ਕੈਂਪ ਵਿੱਚ ਔਰਤਾਂ ਅਤੇ ਮਰਦਾਂ ਦੇ ਕੈਂਸਰ ਦੀ ਸਰੀਰਕ ਜਾਂਚ , ਔਰਤਾਂ ਦੇ ਛਾਤੀ ਦੇ ਕੈਂਸਰ ਦੀ ਜਾਂਚ ਲਈ ਮੈਮੋਗ੍ਰਾਫੀ ਟੈਸਟ , ਔਰਤਾਂ ਦੇ ਬੱਚੇਦਾਨੀ ਦੇ ਕੈਂਸਰ ਦੀ ਜਾਂਚ ਲਈ ਪੈਪ ਸਮੀਅਰ , ਮਰਦਾਂ ਦੇ ਗਦੂਦਾਂ ਦੇ ਕੈਂਸਰ ਲਈ ਪੀ.ਐਸ.ਏ. ਟੈਸਟ , ਔਰਤਾਂ ਤੇ ਮਰਦਾਂ ਦੇ ਮੂੰਹ ਦੇ ਕੈਂਸਰ ਦੀ ਜਾਂਚ , ਔਰਤਾਂ ਦੇ ਮਰਦਾਂ ਦੇ ਬਲੱਡ ਕੈਂਸਰ ਦੀ ਜਾਂਚ ਕੀਤੀ ਗਈ। ਕੈਂਸਰ ਦੇ ਮਰੀਜਾਂ ਦੇ ਇਲਾਜ ਲਈ ਸਹੀ ਸਲਾਹ ਅਤੇ ਆਮ ਬਿਮਾਰੀਆਂ ਸਬੰਧੀ ਲੋੜਵੰਦਾਂ ਨੂੰ ਮੁਫਤ ਦਵਾਈਆਂ ਦਿੱਤੀਆਂ ਗਈਆਂ। ਇਸ ਕੈਂਪ ਵਿੱਚ ਇਲਾਕੇ ਦੇ ਲਗਭਗ 450 450 ਵਿਆਕਤੀਆਂ ਨੇ ਚੈੱਕਅਪ ਕਰਵਾ ਕੇ ਲਾਭ ਉਠਾਇਆ। ਇਸ ਮੌਕੇ ਤੇ ਸਕੂਲ ਪ੍ਰਿੰਸੀਪਲ ਸ੍ਰੀ ਯੋਗੇਸ਼ਵਰ ਸਿੰਘ ਬਟਿਆਲ ਨੇ ਡਾਕਟਰਾਂ ਦੀ ਕਾਰਜ-ਸ਼ੈਲੀ ਦੇਖਦੇ ਹੋਏ ਉਨ੍ਹਾਂ ਦੀ ਸ਼ਲਾਘਾ ਕੀਤੀ ਅਤੇ ਵਿਸ਼ਵ ਪ੍ਸਿੱਧ ਕੈਂਸਰ ਕੇਅਰ ਸੁਸਾਇਟੀ ਅਤੇ ਡਾਕਟਰ ਜਗਜੀਤ ਸਿੰਘ ਧੂਰੀ ਦਾ ਇਸ ਕੈਂਪ ਲਗਾਉਣ ਤੇ ਧੰਨਵਾਦ ਕੀਤਾ।